Home / ਖ਼ਬਰਾਂ / ਪਰਿਵਾਰ ਦੀ ਮਰਜੀ ਤੋਂ ਬਿਨਾਂ ਲਵ ਮੈਰਿਜ ਕਰਵਾਉਣ ਵਾਲੇ ਜਰੂਰ ਦੇਖਣ ਇਹ ਵੀਡੀਓ, ਇਸ ਜੋੜੀ ਨੂੰ ਮਹਿੰਗੀ ਪਈ ਲਵ ਮੈਰਿਜ

ਪਰਿਵਾਰ ਦੀ ਮਰਜੀ ਤੋਂ ਬਿਨਾਂ ਲਵ ਮੈਰਿਜ ਕਰਵਾਉਣ ਵਾਲੇ ਜਰੂਰ ਦੇਖਣ ਇਹ ਵੀਡੀਓ, ਇਸ ਜੋੜੀ ਨੂੰ ਮਹਿੰਗੀ ਪਈ ਲਵ ਮੈਰਿਜ

ਤਰਨ ਤਾਰਨ ਦੇ ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਨੌਸ਼ਹਿਰਾ ਢੱਲਾ ਵਿਖੇ ਅਮਨਦੀਪ ਸਿੰਘ ਅਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ ਦੀ ਜਾਨ ਲੈਣ ਦੀ ਖਬਰ ਸਾਹਮਣੇ ਆਈ ਹੈ। ਦੋਸ਼ੀ ਅਮਨਪ੍ਰੀਤ ਕੌਰ ਦੇ ਪੇਕਿਆਂ ਨਾਲ ਸਬੰਧਿਤ ਦੱਸੇ ਜਾਂਦੇ ਹਨ। ਕਿਉਂਕਿ ਅਮਨਦੀਪ ਸਿੰਘ ਅਤੇ ਅਮਨਪ੍ਰੀਤ ਕੌਰ ਦੋਵਾਂ ਨੇ ਹੀ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਨੂੰ ਅਮਨਪ੍ਰੀਤ ਕੌਰ ਦੇ ਤਾਏ ਦੇ ਲੜਕੇ ਪਸੰਦ ਨਹੀਂ ਸੀ ਕਰਦੇ। ਘਟਨਾ ਸਵੇਰੇ ਸਾਢੇ ਅੱਠ ਵਜੇ ਦੀ ਦੱਸੀ ਜਾਂਦੀ ਹੈ। ਦੋਸ਼ੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਗਏ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅਮਨਦੀਪ ਸਿੰਘ ਦੇ ਭਰਾ ਨੇ ਜਾਣਕਾਰੀ ਦਿੱਤੀ ਹੈ ਕਿ ਅਮਨਦੀਪ ਸਿੰਘ ਅਤੇ ਅਮਨਪ੍ਰੀਤ ਕੌਰ ਨੇ ਇੱਕ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ।

 

ਸਵੇਰੇ ਸਾਢੇ ਅੱਠ ਵਜੇ ਗੱਡੀ ਵਿੱਚ ਛੇ ਵਿਅਕਤੀਆਂ ਨੇ ਆ ਕੇ ਦੋਵਾਂ ਤੇ ਗੋਲੀਆਂ ਚਲਾ ਦਿੱਤੀਆਂ ਪਿੰਡ ਦੇ ਸਰਪੰਚ ਅਤੇ ਇੱਕ ਹੋਰ ਪਿੰਡ ਵਾਸੀ ਦਾ ਵੀ ਇਹ ਹੀ ਕਹਿਣਾ ਹੈ ਕਿ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਇਹ ਕੰਮ ਕੀਤਾ ਹੈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਕਿ ਦੋਸ਼ੀ ਬਚ ਕੇ ਨਾ ਜਾ ਸਕਣ। ਪੁਲਿਸ ਵਾਲਿਆਂ ਦੇ ਦੱਸਣ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਨੌਸ਼ਹਿਰਾ ਢੱਲਾ ਦੇ ਅਮਨਦੀਪ ਸਿੰਘ ਅਤੇ ਹਿੱਸੇ ਥਾਣੇ ਦੇ ਪਿੰਡ ਗਹਿਰੀ ਦੀ ਰਹਿਣ ਵਾਲੀ ਅਮਨਪ੍ਰੀਤ ਕੌਰ ਨੇ ਇੱਕ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਨੂੰ ਅਮਨਪ੍ਰੀਤ ਕੌਰ ਦੇ ਤਾਏ ਦੇ ਲੜਕੇ ਪਸੰਦ ਨਹੀਂ ਸੀ ਕਰਦੇ।

ਇਸ ਲਈ ਇਨ੍ਹਾਂ ਨੇ ਸਵੇਰੇ ਸਾਢੇ ਅੱਠ ਵਜੇ ਹਾਕੇ ਦੋਵੇਂ ਜੀਆਂ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਰਕੇ ਅਮਨਦੀਪ ਸਿੰਘ ਮੌਕੇ ਤੇ ਹੀ ਚੱਲ ਵਸਿਆ ਅਤੇ ਅਮਨਪ੍ਰੀਤ ਕੌਰ ਨੇ ਹਸਪਤਾਲ ਜਾ ਕੇ ਪ੍ਰਾਣ ਤਿਆਗ ਦਿੱਤੇ। ਇਸ ਵਿੱਚ ਬਾਰਾਂ ਬੋਰ ਦੀ ਅਤੇ ਪਿੱਸਤਲ ਦੀ ਵਰਤੋਂ ਕੀਤੀ ਗਈ। ਇਸ ਪੂਰੇ ਮਾਮਲੇ ਦਾ ਮੁੱਖ ਦੋਸ਼ੀ ਗੁਰਪਿੰਦਰ ਸਿੰਘ ਹੈ। ਪੁਲਿਸ ਨੇ ਪੰਜ ਵਿਅਕਤੀਆਂ ਦੇ ਨਾਮ ਤੇ ਪਰਚਾ ਦਰਜ ਕੀਤਾ ਹੈ। ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਬੰਦਿਆਂ ਦੀ ਭਾਲ ਵਿੱਚ ਪੁਲੀਸ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

Leave a Reply

Your email address will not be published. Required fields are marked *