Home / ਖ਼ਬਰਾਂ / ਅੱਤਵਾਦੀਆਂ ਵੱਲੋਂ ਇਸ ਤਰੀਕ ਨੂੰ 20 ਰੇਲਵੇ ਸਟੇਸ਼ਨ ਤੇ ਮੰਦਰਾਂ ਨੂੰ ਉਡਾਉਣ ਦੀ ਧਮਕੀ,ਦੇਖੋ ਪੂਰੀ ਖ਼ਬਰ ਤੇ ਹੋ ਜਾਓ ਸਾਵਧਾਨ

ਅੱਤਵਾਦੀਆਂ ਵੱਲੋਂ ਇਸ ਤਰੀਕ ਨੂੰ 20 ਰੇਲਵੇ ਸਟੇਸ਼ਨ ਤੇ ਮੰਦਰਾਂ ਨੂੰ ਉਡਾਉਣ ਦੀ ਧਮਕੀ,ਦੇਖੋ ਪੂਰੀ ਖ਼ਬਰ ਤੇ ਹੋ ਜਾਓ ਸਾਵਧਾਨ

ਜੈਸ਼-ਏ-ਮੁਹਮੰਦ ਦੇ ਅੱਤਵਾਦੀ ਦੇਸ਼ ਦੇ ਤਮਾਮ ਵੱਡੇ ਰੇਲਵੇ ਸਟੇਸ਼ਨਾਂ ਅਤੇ ਮੰਦਰਾਂ ਨੂੰ ਆਪਣਾ ਨਿਸ਼ਾਨਾ ਬਣਾ ਸਕਦੇ ਹਨ । ਇਸ ਮਾਮਲੇ ਵਿੱਚ ਸ਼ਨੀਵਾਰ ਨੂੰ ਹਰਿਆਣਾ ਦੇ ਰੋਹਤਕ ਸਟੇਸ਼ਨ ਦੇ ਅਧਿਕਾਰੀਆਂ ਨੂੰ ਇੱਕ ਧਮਕੀ ਭਰੀ ਚਿੱਠੀ ਮਿਲੀ ਹੈ । ਇਸ ਚਿੱਠੀ ਵਿੱਚ ਦੇਸ਼ ਭਰ ਦੇ 20 ਤੋਂ ਜ਼ਿਆਦਾ ਰੇਲਵੇ ਸਟੇਸ਼ਨ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਰੇਲਵੇ ਸਟੇਸ਼ਨ ਦੇ ਮੁਖੀ ਨੂੰ ਪ੍ਰਾਪਤ ਚਿੱਠੀ ਵਿੱਚ ਲਿਖਣ ਵਾਲਿਆਂ ਨੇ ਖ਼ੁਦ ਨੂੰ ਜੇਹਾਦੀ ਦੱਸ ਦੇ ਬਦਲਾ ਲੈਣ ਦੀ ਗੱਲ ਕਹੀ ਹੈ ।

ਇਸ ਚਿਠੀ ਵਿੱਚ ਰੋਹਤਕ, ਮੁੰਬਈ, ਚੇਨਈ, ਬੰਗਲੁਰੂ ਸਮੇਤ ਕਈ ਥਾਂਵਾਂ ‘ਤੇ ਧਮਾਕੇ ਕਰਨ ਦੀ ਗੱਲ ਲਿਖੀ ਗਈ ਹੈ । ਇਹ ਚਿੱਠੀ ਮਿਲਣ ਤੋਂ ਬਾਅਦ ਦੇਸ਼ ਦੇ ਸਾਰੇ ਵੱਡੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ । ਫਿਲਹਾਲ ਜੀਆਰਪੀ ਵੱਲੋਂ ਕੇਸ ਦਰਜ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਸਟੇਸ਼ਨ ‘ਤੇ ਜੀਆਰਪੀ ਤੇ ਆਰਪੀਐੱਫ ਵੱਲੋਂ ਸਾਂਝੇ ਤੌਰ ‘ਤੇ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ ।

ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਰੇਲਵੇ ਅਧਿਕਾਰੀਆਂ ਨੂੰ ਇਹ ਧਮਕੀ-ਭਰੀ ਚਿੱਠੀ ਸਾਧਾਰਣ ਡਾਕ ਰਾਹੀਂ ਭੇਜੀ ਗਈ ਹੈ । ਜਿਸ ‘ਤੇ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜਹਰ ਦੇ ਦਸਤਖ਼ਤ ਦੱਸੇ ਜਾ ਰਹੇ ਹਨ । ਇਸ ਚਿੱਠੀ ਵਿੱਚ 8 ਅਕਤੂਬਰ ਨੂੰ ਸਟੇਸ਼ਨ ਅਤੇ ਮੰਦਰਾਂ ‘ਤੇ ਹਮਲੇ ਨਾਲ ਅੱਤਵਾਦੀਆਂ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ । ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਹੀ ਪੁਲਿਸ ਵੱਲੋਂ ਜੰਮੂ-ਕਸ਼ਮੀਰ ਦੇ ਕਠੁਆ ‘ਤੋਂ ਜੈਸ਼ ਦੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ।

ਜ਼ਿਕਰਯੋਗ ਹੈ ਕਿ ਘਾਟੀ ਤੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨੀ ਅੱਤਵਾਦੀ ਸੰਗਠਨ ਭਾਰਤ ਵਿੱਚ ਹਮਲੇ ਦੀ ਸਾਜਿਸ਼ ਕਰ ਰਿਹਾ ਹੈ । ਜਿਸ ਨੂੰ ਲੈ ਕੇ ਖੁਫੀਆਂ ਏਜੰਸੀਆਂ ਅਲਰਟ ‘ਤੇ ਸਨ । ਇਸ ਤੋਂ ਇਲਾਵਾ ਬੀਤੇ ਕੁਝ ਦਿਨ ਪਹਿਲਾਂ ਗੁਜਰਾਤ ਦੇ ਸਮੁੰਦਰੀ ਇਲਾਕੇ ਵਿੱਚ ਇੱਕ ਸ਼ੱਕੀ ਕਿਸ਼ਤੀ ਬਰਾਮਦ ਕੀਤੀ ਗਈ ਸੀ । ਜਿਸ ਤੋਂ ਬਾਅਦ ਸੈਨਾ ਵੱਲੋਂ ਦੱਖਣੀ ਭਾਰਤੀ ਸੂਬਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਏਜੰਸੀਆਂ ਦਾ ਕਹਿਣਾ ਹੈ ਕਿ ਕਮਾਂਡੋ ਅਤੇ ਅੱਤਵਾਦੀ ਗੁਜਰਾਤ ਵਿੱਚ ਘੁਸਪੈਠ ਕਰ ਕੇ ਅੱਤਵਾਦ ਫੈਲਾ ਸਕਦੇ ਹਨ ।

ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

Leave a Reply

Your email address will not be published. Required fields are marked *